Home     |     Webmail     |     Contact Us

ਕਾਲਜ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।

ਵਿੱਦਿਆ ਰਤਨ ਕਾਲਜ ਖੋਖਰ ਵਿਖੇ ਸਮੈਸਟਰ ਦੀ ਸ਼ੁਰੂਆਤ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ। ਇਸ ਮੌਕੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ। ਸੰਸਥਾ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੇ ਲਈ ਅਰਦਾਸ ਕੀਤੀ ਗਈ । ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਮਨਦੀਪ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਕਾਲਜ ਦੇ ਚੇਅਰਮੈਨ ਸ੍ਰੀ ਚੈਰੀ ਗੋਇਲ ਅਤੇ ਐਮ.ਡੀ ਹਿਮਾਂਸ਼ੂ ਗਰਗ ਜੀ ਹਾਜ਼ਰ ਰਹੇ|